2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ... Loading ...

**ਨਵੇਂ 150 ਰਾਸ਼ਨ ਡੀਪੂਆਂ ਦੀ ਵੰਡ*

ਪਠਾਨਕੋਟ, 12 ਜੁਲਾਈ : ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਕਟਾਰੂਚੱਕ ਵਿਖੇ ਅੱਜ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਕਰੀਬ 150 ਲਾਭਪਾਤਰੀਆਂ ਨੂੰ ਨਵੇਂ ਰਾਸ਼ਨ ਡੀਪੂ ਅਲਾਟ ਕੀਤੇ ਗਏ। ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਲਾਭਪਾਤਰੀਆਂ ਨੂੰ ਅਲਾਟਮੈਂਟ ਪੱਤਰ ਸੌਂਪੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਵਨ ਕੁਮਾਰ ਭਾਰਦਵਾਜ ਚੇਅਰਮੈਨ ਬਲਾਕ ਸੰਮਤੀ ਘਰੋਟਾ, ਰਾਜ ਰਿਸ਼ੀ ਮਹਿਰਾ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਸਤੀਸ਼ ਕੁਮਾਰ ਬਲਾਕ ਸੰਮਤੀ ਮੈਂਬਰ, ਹੇਮਰਾਜ ਮੈਂਬਰ ਪੰਚਾਇਤ, ਸਰਪੰਚ ਪੱਪਿਆਲ ਬਲਵੀਰ ਫੌਜੀ, ਹਰਚਰਨ ਸਿੰਘ ਨਵਾਂ ਪਿੰਡ, ਬਲਾਕ ਪ੍ਰਧਾਨ ਰਣਜੀਤ ਸਿੰਘ, ਸਰਪੰਚ ਅਸ਼ਵਨੀ ਕੁਮਾਰ, ਸਰਪੰਚ ਮਨਦੀਪ ਸਿੰਘ ਬੱਸੀ ਬਹਿਲੋਲਪੁਰ, ਏਐੱਫਐੱਸਓ ਅਜੇ ਪਰਿੰਜਾ ਅਤੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਕਾਰਜਕਰਤਾ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਨਵੇਂ ਰਾਸ਼ਨ ਡੀਪੂ ਪ੍ਰਾਪਤ ਕਰਨ ਵਾਲੇ ਸਾਰੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਡੀਪੂਆਂ ਦੀ ਅਲਾਟਮੈਂਟ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ ਵੱਖ-ਵੱਖ ਵਰਗਾਂ, ਜਿਵੇਂ ਕਿ ਸਾਬਕਾ ਫੌਜੀਆਂ, ਅਨੁਸੂਚਿਤ ਜਾਤੀ, ਪਿਛੜੀਆਂ ਸ਼੍ਰੇਣੀਆਂ ਅਤੇ ਆਮ ਵਰਗ ਦੇ ਯੋਗ ਉਮੀਦਵਾਰਾਂ ਨੂੰ ਇਸ ਦਾ ਲਾਭ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਯੋਗ ਵਿਅਕਤੀਆਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ, ਸਗੋਂ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਵੀ ਸਹਾਇਕ ਸਾਬਤ ਹੋਵੇਗਾ। ਉਨ੍ਹਾਂ ਨਵੇਂ ਡੀਪੂ ਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਚੰਗਾ ਵਤੀਰਾ ਰੱਖਣ ਅਤੇ ਸਰਕਾਰੀ ਰਾਸ਼ਨ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਹਰ ਲੋੜਵੰਦ ਪਰਿਵਾਰ ਤੱਕ ਪਹੁੰਚਾਉਣ।

ਕੈਬਨਿਟ ਮੰਤਰੀ ਨੇ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 21.29 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਮਾਨ ਸਰਕਾਰ ਦਾ ਟੀਚਾ ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਰਾਸ਼ਨ ਪਹੁੰਚਾ ਕੇ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਰਾਸ਼ਨ ਡੀਪੂਆਂ ਦੀ ਵੰਡ ਨਾਲ ਇੱਕ ਨਵੀਂ ਸ਼ੁਰੂਆਤ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ’ਤੇ ਵੀ ਇਸ ਤਰ੍ਹਾਂ ਦੇ ਵੱਡੇ ਪ੍ਰੋਗਰਾਮ ਕਰਵਾਏ ਜਾਣਗੇ।

Leave a Comment

Your email address will not be published. Required fields are marked *

Recent News

Scroll to Top