2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ... Loading ...

ਸਿੱਖਿਆ ਕ੍ਰਾਂਤੀ ਅਧੀਨ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਣ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਨੇ ਵਿਧਾਨ ਸਭਾ ਹਲਕਾਂ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਣ ਪਿੰਡ ਬਹਿਦੋਚੱਕ, ਲਾਡੋਵਾਲ ਅਤੇ ਪਹਾੜੋਚੱਕ ਵਿਖੇ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਣ

ਪਠਾਨਕੋਟ 17 ਮਈ (2025) –ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਅੰਦਰ ਇੱਕ ਭਾਰੀ ਬਦਲਾਅ ਲਿਆਂਦਾ ਹੈ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅੱਜ ਵੀ ਵਿਧਾਨ ਸਭਾ ਹਲਕਾ ਭੋਆ ਦੇ ਤਿੰਨ ਵੱਖ ਵੱਖ ਪਿੰਡਾਂ ਅੰਦਰ ਸਿੱਖਿਆ ਖੇਤਰ ਅੰਦਰ ਕੀਤੇ ਵਿਕਾਸ ਕਾਰਜਾਂ ਨੂੰ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਪਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਣ ਕਰਨ ਮਗਰੋਂ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਸੰਦੀਪ ਕੁਮਾਰ ਬਲਾਕ ਪ੍ਰਧਾਨ , ਡੀ.ਜੀ ਸਿੰਘ ਡਿਪਟੀ ਡੀ.ਈ.ਓ. ਐਲੀਮੈਂਟਰੀ, ਅਮਨਦੀਪ ਕੁਮਾਰ ਡਿਪਟੀ ਡੀ.ਈ.ਓ. ਸੈਕੰਡਰੀ, ਪੰਕਜ ਅਰੋੜਾ ਬੀ.ਪੀ.ਈ.ਓ., ਚੇਤਨ ਅੱਤਰੀ, ਜੋਤੀ ਬਾਲਾ, ਮਨਦੀਪ, ਸੁਨੀਤਾ, ਕਮਲ ਸੰਧੂ, ਬਲਕਾਰ ਅੱਤਰੀ ਮੀਡਿਆ ਕੋਆਰਡੀਨੇਟਰ, ਰਾਕੇਸ ਸੈਣੀ, ਰਾਜੇਸ ਸਰਮਾ, ਅੰਜੂ ਬਾਲਾ, ਸਰਬਜੀਤ, ਸਿ੍ਰਸਟਾ, ਪਵਨ ਕੁਮਾਰ ਅਤੇ ਹੋਰ ਪਾਰਟੀ ਦੇ ਕਾਰਜਕਰਤਾ ਵੀ ਹਾਜਰ ਸਨ।
ਜਿਕਰਯੋਗ ਹੈ ਕਿ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਬਹਿਦੋਚੱਕ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਦੋਚੱਕ ਵਿਖੇ 2.2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਢੋਲੋਵਾਲ ਵਿਖੇ 8.0 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ , ਸਰਕਾਰੀ ਮਿਡਲ ਸਕੂਲ ਢੋਲੋਵਾਲ ਵਿਖੇ 5.0 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਹਾੜੋਚੱਕ ਵਿਖੇ 6.5 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੇ ਕੀਤੇ ਨਿਰਮਾਣ ਦੇ ਉਦਘਾਟਣ ਕੀਤਾ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱੱਖ ਸਕੂਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਅੱਜ ਵੀ ਵਿਧਾਨ ਸਭ ਹਲਕਾ ਭੋਆ ਦੇ ਪਿੰਡ ਬਹਿਦੋਚੱਕ, ਢੋਲੋਵਾਲ ਅਤੇ ਪਿੰਡ ਪਹਾੜੋਚੱਕ ਅੰਦਰ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਪ੍ਰੋਜੈਕਟਾਂ ਦਾ ਉਦਘਾਟਣ ਕਰਨ ਮਗਰੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਅੰਦਰ ਬਹੁਤ ਵੱਡੇ ਕਾਰਜ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਪੜਾਉਂਣ ਵਾਲੇ ਅਧਿਆਪਕਾਂ ਨੂੰ ਵਿਦੇਸਾਂ ਅੰਦਰ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਅਧਿਆਪਕ ਉੱਥੋਂ ਦੇ ਦੇਸਾਂ ਦੀ ਸਿੱਖਿਆ ਪ੍ਰਣਾਲੀ ਬਾਰੇ ਗਿਆਨ ਹਾਂਸਲ ਕਰਕੇ ਇੱਧਰ ਆ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਵੀ ਲਾਗੂ ਕਰਨ ਤਾਂ ਜੋ ਪੰਜਾਬ ਸਿੱਖਿਆ ਪ੍ਰਣਾਲੀ ਅੰਦਰ ਭਾਰੀ ਬਦਲਾਅ ਲਿਆਂਦੇ ਜਾ ਸਕਣ ।
ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਲਈ ਹੋਰ ਵੀ ਖੁਸੀ ਦੀ ਗੱਲ ਹੈ ਕਿ ਜਿਲ੍ਹਾ ਪਠਾਨਕੋਟ ਸਿੱਖਿਆ ਦੇ ਖੇਤਰ ਅੰਦਰ ਪੰਜਾਬ ਪੱਧਰ ਤੇ ਮੱਲਾਂ ਮਾਰ ਰਿਹਾ ਹੈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਪੱਧਰ ਤੇ ਪੋਜੀਸਨਾਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਅਪਣੇ ਜਿਲ੍ਹੇ ਦਾ ਨਾਮ ਰੋਸਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੋਕੇ ਤੇ ਸਰਕਾਰੀ ਸਕੂਲਾਂ ਦੇ ਵਧੀਆ ਨਤੀਜੇ ਆਉਂਣ ਤੇ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਹਾਰਦਿੱਕ ਸੁਭਕਾਮਨਾਵਾਂ ਵੀ ਦਿੱਤੀਆਂ।

Leave a Comment

Your email address will not be published. Required fields are marked *

Scroll to Top