ਜਲੰਧਰ ਪ੍ਰਾਇਮ ਲੀਡਰ ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਤੋਂ ਬਾਅਦ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਡੈਮ ਵਿਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਨੂੰ ਵੇਖਦਿਆਂ ਅੱਜ ਵਾਧੂ ਪਾਣੀ ਛੱਡਿਆ ਗਿਆ, ਜਿਸ ਕਾਰਨ ਸੂਬੇ ਦੇ ਕਈ ਖੇਤਰਾਂ ‘ਚ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਤੋਂ ਹੀ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸਥਿਤੀ ਨੂੰ ਵੇਖਦੇ ਹੋਏ ਜ਼ਿਲ੍ਹਿਆਂ ਵਿਚ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹਨ ਅਤੇ ਉਨ੍ਹਾਂ ਦੇ ਫੋਨ ਨੰਬਰ ਵੀ ਜਾਰੀ ਕੀਤੇ ਗਏ ਹਨ।
