*ਵਿਧਾਇਕ ਬਟਾਲਾ ਰਿਹਾਇਸ਼ ਤੇ ਧਰਨਾ*
17 ਜੁਲਾਈ ਚੰਡੀਗੜ੍ਹ ਵਿੱਚ ਹੋਵੇਗੀ ਮਹਾਂ ਰੈਲੀ
ਬਟਾਲਾ 9 ਜੁਲਾਈ ( ਸੋਨੀ ) – ਪੰਜਾਬ ਅਤੇ ਚੰਡੀਗੜ੍ਹ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਜੁਆਇੰਟ ਕੁਆਰਡੀਨੇਸ਼ਨ ਕਮੇਟੀ ਦੇ ਸੱਦੇ ਅਨੁਸਾਰ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਇਕ ਮੀਟਿੰਗ ਐਕਸਾਈਜ਼ ਦਫਤਰ ਬਟਾਲਾ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਮੁਲਾਜਮਾਂ ਅਤੇ ਪੈਨਸ਼ਨਰ ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੋਟਾਂ ਤੋਂ ਪਹਿਲਾਂ ਕੀਤੇ ਵਾਇਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਮਹਿੰਗਾਈ ਭੱਤੇ ਦੀਆਂ ਕਿਸਤਾਂ ਲੈਣ ਲਈ, ਪੁਰਾਣੀ ਪੈਨਸ਼ਨ ਬਹਾਲੀ ਲਈ, ਮਿਤੀ 17.07.2020 ਅਤੇ ਮਿਤੀ 15-1-2015 ਦਾ ਪੱਤਰ ਰੱਦ ਕਰਾਉਣ ਲਈ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦਵਾਉਣ ਲਈ, ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ ਲਈ, 4/9/14 ਦੀ ਪ੍ਰਵੀਣਤਾ ਤਰੱਕੀਆਂ ਨੂੰ ਬਹਾਲ ਕਰਵਾਉਣ, ਮਾਣ ਭੱਤੇ ਤੇ ਕੰਮ ਕਰਦੀਆਂ ਬੀਬੀਆਂ ਤੇ ਘੱਟੋ ਘੱਟ ਉਜਰਤ ਲਾਗੂ ਕਰਨ ਆਦਿ ਲਈ ਮੰਗ ਕੀਤੀ ਜਾ ਰਹੀ ਹੈ ਪ੍ਰੰਤੂ ਸਰਕਾਰ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਮੰਤਰੀਆ ਅਤੇ ਵਿਧਾਇਕਾ ਅਤੇ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਚੇਤਾਵਨੀ ਪੱਤਰ ਦਿੱਤੇ ਜਾਣਗੇ ਇਸ ਕੜੀ ਤਹਿਤ ਬਟਾਲਾ ਦੇ ਐਮ ਐਲ ਏ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਦੇ ਅਮਨਸ਼ੇਰ ਸਿੰਘ ਸੈਰੀ ਕਲਸੀ ਦੀ ਰਿਹਾਇਸ਼ ਦਾ 10 ਜੁਲਾਈ ਨੂੰ ਘਿਰਾਓ ਕੀਤਾ ਜਾਵੇਗਾ ਅਤੇ ਉਨਾਂ ਨੂੰ ਚੇਤਾਵਨੀ ਪੱਤਰ ਸਰਕਾਰ ਦੇ ਨਾਮ ਤੇ ਦਿੱਤਾ ਜਾਵੇਗਾ। ਅੱਜ ਦੀ ਮੀਟਿੰਗ ਸੋਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਇਮੈਨੂਅਲ ਨਾਹਰ, ਤੇਜਵੀਰ ਸਿੰਘ, ਅਮਿਤ ਕੁਮਾਰ, ਗੁਰਜੀਤ ਸਿੰਘ ਰੰਧਾਵਾ, ਦਿਲਬਾਗ ਸਿੰਘ ਪੱਡਾ, ਰਾਮ ਸਿੰਘ, ਰਸ਼ਪਾਲ ਸਿੰਘ, ਤਰਸੇਮ ਪਾਲ ਸਤਨਾਮ ਸਿੰਘ ਡੇਹਰੀਵਾਲ ਹਾਜਰ ਸਨ।
