ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਕੱਢੀ ਨਸ਼ਾ ਮੁਕਤੀ ਯਾਤਰਾ ਸਨੀਵਾਰ ਨੂੰ ਕੈਬਨਿਟ ਮੰਤਰੀ ਪੰਜਾਬ ਪਹੁੰਚੇ ਪਿੰਡ ਗੋਬਿੰਦਸਰ, ਕੋਟਲੀ ਅਤੇ ਬਲਸੂਆ ਵਿਖੇ ਪਹੁੰਚ ਨਸ਼ੇ ਤੋਂ ਦੂਰ ਰਹਿਣ ਲਈ ਲੋਕਾਂ ਨੂੰ ਕੀਤਾ ਜਾਾਗਰੂਕ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਹੋਵੇਗਾ ਨਸ਼ਾ ਮੁਕਤ ਅਤੇ ਰੰਗਲੇ ਪੰਜਾਬ ਦੀ ਕੀਤੀ ਜਾਵੇਗੀ ਸਿਰਜਨਾਂ-ਸ੍ਰੀ ਲਾਲ ਚੰਦ ਕਟਾਰੂਚੱਕ
ਪਠਾਨਕੋਟ 17 ਮਈ (2025) – ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਉਪਰਾਲਿਆਂ ਸਦਕਾ ਪਿਛਲੇ ਸਮੇਂ ਤੋਂ ਪੂਰੇ ਪੰਜਾਬ ਅੰਦਰ ਯੁੱਧ ਨਸ਼ਿਆਂ ਵਿਰੁੱਧ ਮੂਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਨੋਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਤੇ ਵੀ ਵਿਸੇਸ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੂਹਿੰਮ ਦੇ ਦੂਸਰੇ ਪੜਾਓ ਅੰਦਰ ਵੱਖ ਵੱਖ ਪਿੰਡਾਂ ਅੰਦਰ ਨਸ਼ਾ ਮੁਕਤੀ ਯਾਤਰਾ ਕੱਢੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਪਿੰਡ ਗੋਬਿੰਦਸਰ, ਕੋਟਲੀ ਅਤੇ ਬਲਸੂਆ ਦੇ ਅੰਦਰ ਨਸ਼ਾ ਮੁਕਤੀ ਯਾਤਰਾ ਕੱਢਣ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਠਾਕੁਰ ਮਨੋਹਰ ਸਿੰਘ ਚੇਅਰਮੈਨ ਮਾਰਕਿੱਟ ਕਮੇਟੀ ਨਰੋਟ ਜੈਮਲ ਸਿੰਘ, ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਸੈਲ ਪਠਾਨਕੋਟ, ਵਿਜੈ ਕਟਾਰੂਚੱਕ ਅਤੇ ਆਮ ਆਦਮੀ ਪਾਰਟੀ ਦੇ ਹੋਰ ਕਾਰਜਕਰਤਾ ਵੀ ਹਾਜਰ ਸਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੂਹਿੰਮ ਅਧੀਨ ਹੀ ਨਸ਼ਾ ਮੁਕਤੀ ਯਾਤਰਾ ਕੱਢੀ ਜਾ ਰਹੀ ਹੈ ਅਤੇ ਵੱਖ ਵੱਖ ਪਿੰਡਾਂ ਅੰਦਰ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਅਗਰ ਉਨ੍ਹਾਂ ਦੇ ਧਿਆਨ ਅੰਦਰ ਕੋਈ ਅਜਿਹਾ ਕੋਈ ਵਿਅਕਤੀ ਜੋ ਨਸ਼ੇ ਦਾ ਕਾਰੋਬਾਰ ਕਰਦਾ ਹੈ ਉਸ ਦੀ ਸੂਚਨਾਂ ਪੁਲਿਸ ਨੂੰ ਦਿੱਤੀ ਜਾਵੈ ਤਾਂ ਜੋ ਨਸ਼ੇ ਦੇ ਸੋਦਾਗਰਾਂ ਤੇ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਤੱਦ ਹੀ ਬਣਾ ਸਕਦੇ ਹਾਂ ਅਗਰ ਅਸੀਂ ਪੰਜਾਬ ਵਿੱਚੋਂ ਨਸ਼ੇ ਦਾ ਕਾਰੋਬਾਰ ਖਤਮ ਕਰ ਦਿਆਂਗੇ।
ਉਨ੍ਹਾਂ ਕਿਹਾ ਕਿ ਅੱਜ ਤੋਂ ਪਹਿਲਾ ਸਰਕਾਰਾਂ ਵੱਲੋਂ ਕੋਈ ਵੀ ਅਜਿਹਾ ਉਪਰਾਲਾ ਨਹੀਂ ਕੀਤਾ ਗਿਆ, ਪੰਜਾਬ ਦੇ ਨੋਜਵਾਨਾਂ ਨੂੰ ਨਸ਼ੇ ਦੇ ਨਾਲ ਜੋੜਿਆ ਗਿਆ ਅਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਪਰਾਲਾ ਕੀਤਾ ਗਿਆ ਹੈ ਕਿ ਇਸ ਨਸ਼ੇ ਦੇ ਕਾਰੋਬਾਰ ਨੂੰ ਜੜ ਤੋਂ ਖਤਮ ਕਰਨ ਦੇ ਲਈ ਮੂਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਨਸ਼ੇ ਨੂੰ ਵਧਾਇਆ ਸੀ ਅਤੇ ਪੰਜਾਬ ਦੀ ਜਵਾਨੀ ਇਸ ਨਸ਼ੇ ਦੀ ਬਲੀ ਚੜ ਗਈ, ਹੁਣ ਇੱਕ ਮੂਹਿੰਮ ਦੇ ਨਾਲ ਨਸ਼ੇ ਦੇ ਖਿਲਾਫ ਅਭਿਆਨ ਚਲਾਇਆ ਹੈ। ਪਿਛਲੇ ਕਰੀਬ ਦੋ ਮਹੀਨਿਆ ਦੋਰਾਨ ਹੁਣ ਤੱਕ ਕਰੀਬ 6 ਹਜਾਰ ਤੋਂ ਜਿਆਦਾ ਨਸ਼ੇ ਦੇ ਸੋਦਾਗਰਾਂ ਤੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਭਵਿੱਖ ਵਿੱਚ ਵੀ ਇਹ ਕਾਰਵਾਈ ਜਾਰੀ ਰਹੇਗੀ ਤਾਂ ਜੋ ਰੰਗਲੇ ਪੰਜਾਬ ਦੀ ਸਿਰਜਨਾ ਕੀਤੀ ਜਾ ਸਕੇ।

