2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ... Loading ...

ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਿਤ ਬਟਾਲਾ ਵਿਖੇ ‘ਰਾਜ ਪੱਧਰੀ ਸਮਾਗਮ

ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਹੇਲ ਕਾਸਿਮ ਮੀਰ ਐਸ.ਐਸ.ਪੀ ਬਟਾਲਾ, ਡਾ. ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ), ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਰਾਜੀਵ ਬਟਾਲਵੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜਾਬ ਦੇ ਹਰ ਜ਼ਿਲ੍ਹੇ ਅੰਦਰ 3.50 ਲੱਖ ਬੂਟੇ ਲਗਾਏ ਜਾਣਗੇ ਤਾਂ ਜੋ ਹਰ ਸੂਬੇ ਅੰਦਰ ਵਾਤਾਵਰਣ ਨੂੰ ਹਰਿਆ ਭਰਿਆ ਤੇ ਖੁਸ਼ਹਾਲ ਕੀਤਾ ਜਾ ਸਕੇ।

Leave a Comment

Your email address will not be published. Required fields are marked *

Recent News

Scroll to Top